ਅਭਿਸ਼ੇਕ ਬੱਚਨ ਨੇ ਐਸ਼ਵਰਿਆ ਬੱਚਨ ਨਾਲ ਤਲਾਕ ਲੈਣ ਦੀਆਂ ਅਫਵਾਹਾਂ ਤੇ ਸਪੱਸ਼ਟ ਆਖਿਆ ਕਿ ਮੈਂ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੰੁਦਾ
ਨਵੀਂ ਦਿੱਲੀ : ਬਾਲੀਵੁੱਡ ਸਟਾਰ ਅਭਿਸ਼ਕੇ ਬੱਚਨ ਤੇ ਐਸ਼ਵਰਿਆ ਬੱਚਨ ਵਿਚਕਾਰ ਕੁੱਝ ਠੀਕ ਨਹੀਂ ਚੱਲ ਰਿਹਾ ਹੈ ਤੇ ਦੋਵੇਂ ਜਣੇ ਤਲਾਕ ਲੈਣਾ ਚਾਹੁੰਦੇ ਹਨ ਸੰਧੀ ਜਵਾਬ ਦਿੰਦਿਆਂ ਬਾਲੀਵੁੱਡ ਯੂਕੇ ਮੀਡੀਆ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਅਭਿਸ਼ੇਕ ਨੇ ਐਸ਼ਵਰਿਆ ਰਾਏ ਬੱਚਨ ਨਾਲ ਤਲਾਕ ਦੀਆਂ ਅਫਵਾਹਾਂ ਬਾਰੇ ਗੱਲ ਕੀਤੀ ਅਤੇ ਕਿਹਾ, “ਇਸ ਬਾਰੇ ਮੈਂ ਤੁਹਾਡੇ ਕੋਲ ਕੁਝ ਨਹੀਂ ਕਹਿਣਾ। ਅਫ਼ਸੋਸ ਦੀ ਗੱਲ ਹੈ ਕਿ ਤੁਸੀਂ ਸਾਰਿਆਂ ਨੇ ਪੂਰੀ ਗੱਲ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ। ਮੈਂ ਸਮਝਦਾ ਹਾਂ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਦੱਸਣਯੋਗ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਜੋੜੀ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਲੰਬੇ ਸਮੇਂ ਤੋਂ ਸੁਰਖੀਆਂ `ਚ ਹਨ।