ਅਰਵਿੰਦ ਕੇਜਰੀਵਾਲ ਨੇ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੰਦਿਆਂ ਖੜ੍ਹਕਾਇਆ ਦਰਵਾਜ਼ਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਸੀ. ਐੱਮ ਨੇ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਤੋਂ ਇਲਾਵਾ ਉਸ ਨੇ ਇਸ ਮਾਮਲੇ `ਚ ਰੈਗੂਲਰ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਆਮ ਆਦਮੀ ਪਾਰਟੀ ਦੀ ਕਾਨੂੰਨੀ ਟੀਮ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿਚ ਸੀਬੀਆਈ ਦੁਆਰਾ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਉਸ ਨੂੰ ਜ਼ਮਾਨਤ ਲਈ ਟ੍ਰਾਇਲ ਅਦਾਲਤ ਵਿਚ ਜਾਣ ਲਈ ਕਿਹਾ ਸੀ।