ਆਪ ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ ਭਾਜਪਾ ਆਗੂ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ ਤਹਿਤ ਐਫ. ਆਈ. ਆਰ. ਦਰਜ
ਚੰਡੀਗਡ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੁਲਸ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਲਾਡੀ ਖਿਲਾਫ਼ ਐਫ. ਆਈ. ਆਰ. ਦਰਜ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਐਫ. ਆਈ. ਆਰ. ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਝੰਡਾ ਸਾੜਨ ਦੇ ਮਾਮਲੇ ਵਿੱਚ ਕੀਤੀ ਗਈ ਹੈ।ਦੱਸਣਯੋਗ ਹੈ ਕਿ ਭਾਜਪਾ ਦੇ ਬੁਲਾਰੇ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਸੈਕਟਰ 31 ਥਾਣੇ ’ਚ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।ਦਰਅਸਲ ’ਚ ਵੀਡੀਓ ’ਚ ਕੌਂਸਲਰ ਲਾਡੀ ਕਥਿਤ ਤੌਰ ’ਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਸਾੜਦੇ ਹੋਏ ਨਜ਼ਰ ਆ ਰਿਹਾ ਹੈ ਇਹ ਸਾਰੀ ਘਟਨਾ ਸੋਸ਼ਲਲ ਮੀਡੀਆ ’ਤੇ ਵੀ ਵਾਇਰਲ ਹੋਈ ਸੀ ਜਿਸ ਦਾ ਨੋਟਿਸ ਲੈਂਦੇ ਹੋਏ ਬੀਜੇਪੀ ਆਗੂਆਂ ਨੇ ਮੀਟਿੰਗ ਕੀਤੀ ਜਿਸ ’ਚ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਤਹਿਤ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ।