ਆਰ. ਟੀ. ਈ. ਕਾਨੂੰਨ ਨੂੰ ਲਾਗੂ ਨਾ ਕਰਨ ਵਾਲਿਆਂ ਵਿਚ ਪੰਜਾਬ ਵੀ ਸ਼ਾਮਲ
ਨਵੀਂ ਦਿੱਲੀ : ਚਾਰ ਸੂਬਿਆਂ ਵਿਚੋ ਪੰਜਾਬ ਵੀ ਇਕ ਅਜਿਹਾ ਸੂਬਾ ਹੈ ਜਿਸ ਵਲੋਂ ਹਾਲੇ ਤੱਕ ਰਾਈਟ ਟੂ ਐਜੂਕੇਸ਼ਨ (ਆਰ. ਟੀ. ਈ) ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਕਾਨੰੁਨ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਨੇੜਲੇ ਸਕੂਲ ’ਚ ਮੁਫਤ ਤੇ ਲਾਜ਼ਮੀ ਸਿੱਖਿਆ ਮੁਹੱਈਆ ਕਰਾਉਣਾ ਹੈ। ਦੱਸਣਯੋਗ ਹੈ ਕਿ ਉਕਤ ਕਾਨੂੰਨ ਲਾਗੂ ਹੋਏ ਤਕਰੀਬਨ 15 ਸਾਲ ਹੋਣ ਵਾਲੇ ਹਨ ਪਰ ਹਾਲੇ ਵੀ ਪੰਜਾਬ, ਬੰਗਾਲ, ਕੇਰਲ ਤੇ ਤੇਲੰਗਾਨਾ ਅਜਿਹੇ ਸੂਬੇ ਹਨ, ਜਿਨ੍ਹਾਂ ਨੇ ਇਸ ਕਾਨੂੰਨ ਨੂੰ ਨਹੀਂ ਅਪਣਾਇਆ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਇਕ ਸਵਾਲ ਦੇ ਜਵਾਬ ’ਚ ਇਹ ਜਾਣਕਾਰੀ ਦਿੰਦਿਆਂ ਸੂਬਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਗਰੀਬ ਤੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਛੇਤੀ ਤੋਂ ਛੇਤੀ ਲਾਗੂ ਕਰਨ।