ਐਨ. ਆਈ. ਏ. ਨੇ ਮਾਰੇ ਪੰਜਾਬ ਤੇ ਹਰਿਆਣਾ ਵਿਚ ਕੇ. ਟੀ. ਐਫ. ਦੇ ਕਥਿਤ ਸੰਚਾਲਕਾਂ ਅਤੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਤੇ ਛਾਪੇ

ਐਨ. ਆਈ. ਏ. ਨੇ ਪੰਜਾਬ ਤੇ ਹਰਿਆਣਾ ਵਿਚ ਕੇ. ਟੀ. ਐਫ. ਦੇ ਕਥਿਤ ਸੰਚਾਲਕਾਂ ਅਤੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਤੇ ਛਾਪੇ

ਐਨ. ਆਈ. ਏ. ਨੇ ਪੰਜਾਬ ਤੇ ਹਰਿਆਣਾ ਵਿਚ ਕੇ. ਟੀ. ਐਫ. ਦੇ ਕਥਿਤ ਸੰਚਾਲਕਾਂ ਅਤੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਤੇ ਛਾਪੇ
ਨਵੀਂ ਦਿੱਲੀ : ਭਾਰਤ ਦੀ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅੱਜ ਪੰਜਾਬ ਅਤੇ ਹਰਿਆਣਾ ’ਚ ਪਾਬੰਦੀਸ਼ੁਦਾ ਖਾਲਿਸਤਾਨ ਟੈਰਰਿਸਟ ਫੋਰਸ (ਕੇ. ਟੀ. ਐੱਫ.) ਦੇ ਕਥਿਤ ਸੰਚਾਲਕਾਂ ਅਤੇ ਕੈਨੇਡਾ ਰਹਿੰਦੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇ ਮਾਰੇ । ਐੱਨ. ਆਈ. ਏ. ਦੇ ਅਧਿਕਾਰੀਆਂ ਵੱਲੋਂ ਪੰਜਾਬ ਦੇ ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਿਰੋਜ਼ਪੁਰ, ਸੰਗਰੂਰ ਅਤੇ ਮਾਨਸਾ ਜਦਕਿ ਹਰਿਆਣਾ ਦੇ ਸਿਰਸਾ ਵਿੱਚ ਮੁਲਜ਼ਮ ਬਲਜੀਤ ਮੌੜ, ਡੱਲਾ ਤੇ ਕੇ. ਟੀ. ਐਫ. ਨਾਲ ਜੁੜੇ ਮਸ਼ਕੂਕਾਂ ਦੇ ਟਿਕਾਣਿਆਂ ’ਤੇ ਕਾਰਵਾਈ ਕੀਤੀ ਗਈ । ਬਲਜੀਤ ਮੌੜ ਇਸ ਵੇਲੇ ਜੇਲ੍ਹ ਵਿੱਚ ਹੈ । ਇਸ ਦੌਰਾਨ ਉਨ੍ਹਾਂ ਮੋਬਾਈਲ, ਡਿਜੀਟਲ ਉਪਕਰਨ ਅਤੇ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ । ਐੱਨ. ਆਈ. ਏ. ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਵਿਦੇਸ਼ ਆਧਾਰਤ ਮੁੱਖ ਮੁਲਜ਼ਮਾਂ ਅਤੇ ਅਤਿਵਾਦੀ ਸੰਗਠਨਾਂ ਦੇ ਹੈਂਡਲਰਾਂ ਵੱਲੋਂ ਭਾਰਤ ਵਿੱਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਕਾਡਰ ਭਰਤੀ ਕਰਨ ਦੀਆਂ ਕੋਸਿ਼ਸ਼ਾਂ ਦਾ ਖੁਲਾਸਾ ਹੋਇਆ ਹੈ । ਏਜੰਸੀ ਨੇ ਕਿਹਾ ਕਿ ਐੱਨ. ਆਈ. ਏ. ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਇਸ ਸਬੰਧੀ ਸਾਲ ਦੇ ਸ਼ੁਰੂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਜੰਸੀ ਅਨੁਸਾਰ ਐੱਨ. ਆਈ. ਏ. ਅਪਰਾਧਕ ਦਹਿਸ਼ਤੀ ਕਾਰਵਾਈਆਂ ਨੂੰ ਅੰਜਾਮ ਦੇਣ, ਜਬਰੀ ਵਸੂਲੀ ਰਾਹੀਂ ਫੰਡ ਇਕੱਠਾ ਕਰਨ ਤੇ ਹੋਰ ਮਾਮਲਿਆਂ ਦੀ ਜਾਂਚ ਕਰ ਰਹੀ ਹੈ ।

Leave a Comment

Your email address will not be published. Required fields are marked *

Scroll to Top