ਔਰਤ ਦੇ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਮ੍ਰਿਤਕਾ ਦੇ ਸਕੇ ਭਤੀਜੇ ਅਤੇ ਨੂੰਹ ਨੂੰ
ਮੋਗਾ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਖੋਸਾ ਰਣਧੀਰ ਵਿਚ ਬੀਤੀ 5 ਅਗਸਤ ਨੂੰ ਔਰਤ ਮਹਿੰਦਰ ਕੌਰ ਦੀ ਉਸ ਦੇ ਘਰ ਵਿਚ ਹੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ `ਚ ਪੁਲਸ ਨੇ ਮ੍ਰਿਤਕ ਔਰਤ ਦੇ ਸਕੇ ਭਤੀਜੇ ਅਤੇ ਨੂੰਹ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖਿਲ਼ਾਫ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਅੰਕੁਰ ਗੁਪਤਾ ਅਤੇ ਐੱਸ.ਪੀ.ਆਈ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਬੀਤੀ 5 ਅਗਸਤ ਨੂੰ ਪਿੰਡ ਖੋਸਾ ਰਣਧੀਰ ਵਿਚ ਦਰਸ਼ਨ ਸਿੰਘ ਦੀ ਬਜ਼ੁਰਗ ਪਤਨੀ ਮਹਿੰਦਰ ਕੌਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਵੱਲੋਂ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਸਬੰਧ ਵਿਚ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਜਾਂਚ ਸ਼ੁਰੂ ਕੀਤੀ ਗਈ ਅਤੇ ਵਿਗਿਆਨਿਕ ਅਤੇ ਟੈਕਨੀਕਲ ਤਰੀਕਿਆਂ ਨਾਲ ਜਾਂਚ ਕਰਦੇ ਹੋਏ ਬੀਤੀ 9 ਅਗਸਤ ਨੂੰ ਕਤਲ ਦੇ ਮਾਮਲੇ ਵਿਚ ਮ੍ਰਿਤਕਾ ਦੇ ਭਤੀਜੇ ਸਤਨਾਮ ਸਿੰਘ ਉਰਫ਼ ਸੱਤਾ ਨਿਵਾਸੀ ਪਿੰਡ ਫਿਰੋਜ਼ਵਾਲਾ ਮੰਗਲ ਸਿੰਘ ਅਤੇ ਉਸ ਦੀ ਨੂੰਹ ਮਨਪ੍ਰੀਤ ਕੌਰ ਨਿਵਾਸੀ ਪਿੰਡ ਖੋਸਾ ਰਣਧੀਰ ਨੂੰ ਕਾਬੂ ਕਰ ਕੇ ਕਤਲ ਲਈ ਵਰਤਿਆ ਗਿਆ ਤੇਜ਼ਧਾਰ ਹਥਿਆਰ ਕਾਪਾ ਵੀ ਬਰਾਮਦ ਕੀਤਾ ਗਿਆ।