ਕਾਰ ਦੇ ਨਹਿਰ ਵਿਚ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌਤ
ਪੱਟੀ : ਪੰਜਾਬ ਦੇ ਸਹਿਰ ਪੱਟੀ ’ਚ ਦੇਰ ਰਾਤ ਕਾਰ ਦੇ ਨਹਿਰ ’ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿਇਹ ਹਾਦਸਾ ਪਿੰਡ ਕੱਚਾ ਪੱਕਾ ਦੇ ਨੇੜੇ ਦੇਰ ਰਾਤ ਕਰੀਬ 11 ਵਜੇ ਵਾਪਰਿਆ ਸੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ’ਚ ਜਾਨ ਗੁਆਉਣ ਵਾਲੇ ਦੋਹੇਂ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਤੇ ਰਣਜੋਧ ਸਿੰਘ ਵਜੋਂ ਹੋਈ ਹੈ ਜੋ ਕਿ ਪਟਵਾਰੀ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸੀ ਅਤੇ ਰਸਤੇ ’ਚ ਇਹ ਹਾਦਸਾ ਵਾਪਰ ਗਿਆ।