ਕੋਲਕਾਤਾ ਕਾਂਡ: ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
ਨਵੀਂ ਦਿੱਲੀ : ਸੁਪਰੀਮ ਕੋਰਟ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਜੂਨੀਅਰ ਮਹਿਲਾ ਡਾਕਟਰ ਦੇ ਕਥਿਤ ਬਲਾਤਕਾਰ ਤੇ ਕਤਲ ਨਾਲ ਜੁੜੇ ਮਾਮਲੇ ’ਤੇ ਅੱਜ 20 ਅਗਸਤ ਸੁਣਵਾਈ ਕਰੇਗੀ। ਮਾਨਯੋਗ ਸਰਵ ਉਚ ਅਦਾਲਤ ਸੁਪਰੀਮ ਕੋਰਟ ਨੇ ਐਤਵਾਰ ਨੂੰ ਇਸ ਮਾਮਲੇ ਦਾ ‘ਆਪੂੰ’ ਨੋਟਿਸ ਲੈਂਦਿਆਂ 20 ਅਗਸਤ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। ਕੇਸ ਦੀ ਸੁਣਵਾਈ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਵੱਲੋਂ ਕੀਤੀ ਜਾਣੀ ਹੈ।