ਜਲੰਧਰ ਦਿਹਾਤੀ ਪੁਲਸ ਨੇ ਕੀਤੀ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅਫੀਮ ਬਰਾਮਦ

ਜਲੰਧਰ ਦਿਹਾਤੀ ਪੁਲਸ ਨੇ ਕੀਤੀ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅਫੀਮ ਬਰਾਮਦ

ਜਲੰਧਰ ਦਿਹਾਤੀ ਪੁਲਸ ਨੇ ਕੀਤੀ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅਫੀਮ ਬਰਾਮਦ
ਜਲੰਧਰ : ਜਲੰਧਰ ਦਿਹਾਤੀ ਪੁਲਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ 3 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਤਰ੍ਹਾਂ ਜੇਲ੍ਹ ’ਚੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਕਾਕਾ ਪੁੱਤਰ ਦਰਸ਼ਨ ਕੁਮਾਰ ਵਾਸੀ ਸ਼ਾਂਤੀ ਨਗਰ ਬਜਵਾੜਾ ਕਲਾਂ ਥਾਣਾ ਸਦਰ ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਲੀਲਾ ਮੇਘ ਸਿੰਘ ਥਾਣਾ ਸਿੱਧਵਾ ਬੇਟ ਜਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਡੀ.ਐੱਸ.ਪੀ. ਆਦਮਪੁਰ ਸੁਮਿਤ ਸੂਦ ਦੀ ਨਿਗਰਾਨੀ ਹੇਠ ਥਾਣਾ ਆਦਮਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਰਵਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਰੁਟੀਨ ਗਸ਼ਤ ਤੇ ਚੈਕਿੰਗ ਮੁਹਿੰਮ ਦੌਰਾਨ ਪੁਲਸ ਟੀਮ ਨੇ ਹੌਂਡਾ ਐਕਟਿਵਾ ਸਕੂਟਰ (ਪੀ. ਬੀ.-07-ਸੀ.ਏ-3297) ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਤਾਂ ਡਰਾਈਵਰ ਨੇ ਬੈਗ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਤੁਰੰਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਬੈਗ ਦੀ ਤਲਾਸ਼ੀ ਲੈਣ ’ਤੇ ਵੱਖ-ਵੱਖ ਲਿਫਾਫਿਆਂ ’ਚ ਬੰਦ 3 ਕਿਲੋ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਆਦਮਪੁਰ ਵਿਖੇ ਦੋਵਾਂ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਲ ’ਚੋਂ ਕੰਮ ਕਰਨ ਵਾਲੇ ਕਿੰਗਪਿਨ ਨੂੰ ਵੀ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਸੰਬੰਧਾਂ ਦੀ ਹੋਰ ਪੁੱਛਗਿੱਛ ਕੀਤੀ ਜਾ ਸਕੇ ।

Leave a Comment

Your email address will not be published. Required fields are marked *

Scroll to Top