ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ 51 ਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ
ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ। ਸੀਟਾਂ ਦੀ ਵੰਡ ਦੇ ਫਾਰਮੂਲੇ ਮੁਤਾਬਕ ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਚੋਣ ਲੜੇਗੀ ਜਦਕਿ ਕਾਂਗਰਸ 32 ਸੀਟਾਂ ‘ਤੇ ਚੋਣ ਲੜੇਗੀ। ਇਸ ਤੋਂ ਇਲਾਵਾ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐਮ) ਅਤੇ ਜੰਮੂ-ਕਸ਼ਮੀਰ ਨੈਸ਼ਨਲ ਪੈਂਥਰਜ਼ ਪਾਰਟੀ, ਜੋ ਦੋਵਾਂ ਪਾਰਟੀਆਂ ਦੇ ਗਠਜੋੜ ਦਾ ਹਿੱਸਾ ਹਨ, ਨੂੰ ਇੱਕ-ਇੱਕ ਸੀਟ ਦਿੱਤੀ ਗਈ ਹੈ।