ਥਾਣਾ ਘੱਗਾ ਪੁਲਸ ਨੇ ਕੀਤਾ ਇਕ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪੋਸਕੋ ਐਕਟ ਤਹਿਤ ਕੇਸ ਦਰਜ
ਘੱਗਾ, 9 ਅਗਸਤ () : ਥਾਣਾ ਘੱਗਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 74, 75 (2), 332, 351 (3), 296 ਬੀ. ਐਨ. ਐਸ. ਅਤੇ ਸੈਕਸ਼ਨ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਖਵੀਰ ਸਿੰਘ ਪੁੱਤਰ ਗੁਮਦੂਰ ਸਿੰਘ ਵਾਸੀ ਮਜਬੀ ਮੁਹੱਲਾ ਵਾਰਡ ਨੰ. 8 ਘੱਗਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਨੇ ਘਰ ਅੰਦਰ ਦਾਖਲ ਹੋ ਕੇ ਉਸ ਨਾਲ ਅਸਲੀਲ ਹਰਕਤਾਂ ਕੀਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਉਸਦੇ ਰੌਲਾ ਪਾਉਣ ਤੇ ਮੌਕੇ ਤੋਂ ਫਰਾਰ ਹੋ ਗਿਆ। ਸਿ਼ਕਾਇਤਕਰਤਾ ਨੇ ਦੱਸਿਆ ਕਿ 8 ਅਗਸਤ ਨੂੰ ਉਪਰੋਕਤ ਵਿਅਕਤੀ ਨੇ ਘਰ ਆ ਕੇ ਉਸ ਨਾਲ ਗਾਲੀ ਗਲੋਚ ਵੀ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।