ਥਾਣਾ ਪਸਿਆਣਾ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਕੇਸ ਦਰਜ
ਪਟਿਆਲਾ, 8 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਮੱਖਣ ਸਿੰਘ ਪੁੱਤਰ ਪਾਲਾ ਰਾਮ ਵਾਸੀ ਪਿੰਡ ਰਾਮਨਗਰ ਥਾਣਾ ਪਸਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 127 (6) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਗਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੱਖਣ ਸਿੰਘ ਨੇ ਦੱਸਿਆ ਕਿ 29 ਜੁਲਾਈ ਨੂੰ ਉਸਦਾ ਲੜਕਾ ਜਗਜੀਤ ਸਿੰਘ ਜੋ ਕਿ ਬਿਨਾਂ ਦੱਸੇ ਘਰੋਂ ਚਲਿਆ ਗਿਆ ਅਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲਿਆ ਨੇ ਸ਼ੱਕ ਜਾਹਰ ਕੀਤਾ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਸਦੇ ਲੜਕੇ ਨੂੰ ਗੈਰ ਕਾਨੂੰਨੀ ਤੌਰ ਤੇ ਹਿਰਾਸਤ ਵਿਚ ਛੁਪਾ ਕੇ ਰੱਖਿਆ ਹੋਇਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।