ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ, 6 ਅਗਸਤ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਦੀਪ ਕੌਰ ਪਤਨੀ ਕਮਨਿੰਦਰ ਸਿੰਘ ਵਾਸੀ ਪਿੰਡ ਨੈਣਾ ਹਾਲ ਕਿਰਾਏਦਾਰ ਏਕਤਾ ਵਿਹਾਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਦੀਪਕੌਰ ਨੇ ਦੱਸਿਆ ਕਿ ਉਸਦਾ ਪਤੀ ਥਰਮਲ ਪਲਾਂਟ ਰਾਜਪੁਰਾ ਵਿਖੇ ਨੌਕਰੀ ਕਰਦਾ ਸੀ ਤੇ 2 ਅਗਸਤ ਨੂੰ ਉਹ ਆਪਣੇ ਪਤੀ ਨੂੰ ਪੁਰਾਣਾ ਬੱਸ ਸਟੈਂਡ ਪਟਿਆਲਾ ਦੇ ਕੋਲ ਛੱਡ ਕੇ ਆਈ ਸੀ ਤੇ ਦੁਪਹਿਰ ਵੇਲੇ ਉਸਦਾ ਫੋਨ ਬੰਦ ਆ ਰਿਹਾ ਸੀ ਅਤੇ ਪਤਾ ਲੱਗਿਆ ਕਿ ਕਮਨਿੰਦਰ ਸਿੰਘ ਅੱਜ ਕੰਮ ਤੇ ਨਹੀਂ ਆਇਆ ਅਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲਿਆ। ਜਿਸ ਤੇ ਉਨ੍ਹਾਂ ਸ਼ੱਕ ਜਾਹਰ ਕੀਤਾਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਪਤੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ।