ਥਾਣਾ ਸਦਰ ਰਾਜਪੁਰਾ ਨੇ ਕੀਤਾ ਵਾਹਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਰਾਜਪੁਰਾ, 6 ਅਗਸਤ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਅਤਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਖਾਨਪੁਰ ਬੜਿੰਗ ਥਾਣਾ ਖੇੜੀ ਗੰਢਿਆਂ ਦੀ ਸਿ਼ਕਾਇਤ ਦੇ ਆਧਾਰ ਤੇਕਾਰ ਦੇ ਅਣਪਤਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਤਿੰਦਰ ਸਿੰਘ ਨੇ ਦੱਸਿਆ ਕਿ 4 ਅਗਸਤ ਨੂੰ ਜਦੋਂ ਉਹ ਆਪਣੇ ਭਰਾ ਸਤਨਾਮ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਸੰਤਪੁਰਾ ਦੇ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਭਰਾ ਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।