ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ
ਸਮਾਣਾ, 12 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 49 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਗਤ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਪਿੰਡ ਮਰੋੜੀ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਹਰਦੀਪ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਮਰੋੜੀ ਦੇ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਨਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਤੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ ਸ਼ਰਾਬ ਦੀਆਂ 49 ਬੋਤਲਾਂ ਬਰਾਮਦ ਹੋਈਆਂ। ਪੁਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top