ਥਾਣਾ ਸਿਵਲ ਲਾਈਨ ਪੁਲਸ ਨੇਕੀਤਾ ਦੋ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
ਪਟਿਆਲਾ, 9 ਅਗਸਤ () : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਲਵੀਰ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਾਲਵਾ ਇਨਕਲੇਵ ਭਾਦਸੋਂ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 129 (2), 115 (2), 118 (1), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਨੀ, ਬੀਰੀ ਅਤੇ ਇਕ ਹੋਰ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵੀਰ ਸਿੰਘ ਨੇ ਦੱਸਿਆ ਕਿ 7 ਅਗਸਤ ਨੂੰ ਉਹ ਆਪਣੇ ਦੋਸਤ ਤੇ ਭਤੀਜੇ ਨਾਲ ਬੁੱਕ ਕੈਫੇ ਪਟਿਆਲਾ ਦੇ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਉਸਨੂੰ ਘੇਰ ਕੇ ਉਸ ਤੇ ਸੂਏ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।