ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ’ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਵਿਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨਾਲ ਕਾਲਜ ਦੇ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਦੌਰਾਨ ਉਸਦੀ ਦਸਤਾਰ ਵੀ ਲੱਥ ਗਈ।