ਦੁਨੀਆ ਨੇ ਕੌਮਾਂਤਰੀ ਪੱਧਰ ’ਤੇ ਅਜਿਹੇ ਮੁਕਾਬਲੇ ਵੀ ਦੇਖੇ ਹਨ ਜਦੋਂ ਇੱਕੋਂ ਪਿੰਡ ਸੰਸਾਰਪੁਰ ਦੇ ਹੀ ਅੱਠ ਖਿਡਾਰੀਆਂ ਨੇ ਦੇਸ਼ ਦੀ ਝੋਲੀ ਵਿੱਚ ਸੋਨੇ ਦੇ ਮੈਡਲ ਪਾਏ ਸਨ : ਸੀਚੇਵਾਲ
ਸੁਲਤਾਨਪੁਰ ਲੋਧੀ : ਦੁਨੀਆ ਨੇ ਕੌਮਾਂਤਰੀ ਪੱਧਰ ’ਤੇ ਅਜਿਹੇ ਮੁਕਾਬਲੇ ਵੀ ਦੇਖੇ ਹਨ ਜਦੋਂ ਇੱਕੋਂ ਪਿੰਡ ਸੰਸਾਰਪੁਰ ਦੇ ਹੀ ਅੱਠ ਖਿਡਾਰੀਆਂ ਨੇ ਦੇਸ਼ ਦੀ ਝੋਲੀ ਵਿੱਚ ਸੋਨੇ ਦੇ ਮੈਡਲ ਪਾਏ ਸਨ, ਇਹ ਗੱਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੈਰਿਸ ਉਲੰਪਿਕ ਵਿਚੋਂ
ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਕੇ ਦੇਸ਼ ਦਾ ਝੰਡਾ ਪੂਰੀ ਦੁਨੀਆ ਵਿੱਚ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਓਲੰਪਿਕ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਇਤਿਹਾਸ ਇਸ ਗੱਲ ਦਾ ਗਵਾਹ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਓਲੰਪਿਕ ਜਾਂ ਕਿਸੇ ਵੀ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਭੇਜਣ ਲਈ ਕੀਤੀ ਜਾਂਦੀ ਚੋਣ ਬਹੁਤ ਹੀ ਮਹੱਤਵਪੂਰਨ ਹੁੰਦੀ ਹੈ ਜਦੋਂ ਖਿਡਾਰੀਆਂ ਦੀ ਖਿਡਾਰੀਆਂ ਦੀ ਚੋਣ ਉਨ੍ਹਾਂ ਦੀ ਨਿੱਜੀ ਯੋਗਤਾ ਕਰਕੇ ਕੀਤੀ ਜਾਂਦੀ ਹੈ ਨਾ ਕਿ ਕੋਈ ਵਿਸ਼ੇਸ਼ ਖਿਤਾ ਦੇਖ ਕੇ। ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀ ਦੇਸ਼ ਲਈ ਹੀ ਖੇਡਦੇ ਹਨ, ਇਸ ਲਈ ਯੋਗ ਖਿਡਾਰੀਆਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾਵੇ।