ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ
ਬੀਜਾਪੁਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਨਕਸਲਵਾਦ ਇਕ ਵਿਚਾਰਧਾਰਾ ਹੈ, ਜਿਸ ਨੂੰ ਵਿਚਾਰਧਾਰਾ ਰਾਹੀਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਇਸ ਸਮੱਸਿਆ ਤੋਂ ਨਿਪਟਣ ਦੇ ਨਾਮ ’ਤੇ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਦੀ ਬੀਜਾਪੁਰ ਜ਼ਿਲ੍ਹਾ ਇਕਾਈ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਸੂਬੇ ਦੇ ਨਕਸਲ ਪ੍ਰਭਾਵਿਤ ਬਸਤਰ ਖੇਤਰ ਵਿੱਚ ਪੇਂਡੂ ਸੈਰ ਸਪਾਟਾ ਨੀਤੀ ਸ਼ੁਰੂ ਕਰਨ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਕਬਾਇਲੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਮੁਕਾਬਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਪਿੰਡ ਵਾਸੀਆਂ ਨੂੰ ਦੋਵੇਂ ਧਿਰਾਂ (ਸੁਰੱਖਿਆ ਬਲਾਂ ਤੇ ਨਕਸਲੀਆਂ) ਦੀ ਮਾਰ ਝੱਲਣੀ ਪੈਂਦੀ ਹੈ। ਉਹ ਹਥਿਆਰ ਲੈ ਕੇ ਨਹੀਂ ਲੜ ਸਕਦੇ। ਉਨ੍ਹਾਂ ਨੂੰ ਸੁਰੱਖਿਆ ਬਲਾਂ ਦੇ ਨਾਲ-ਨਾਲ ਨਕਸਲੀਆਂ ਤੋਂ ਵੀ ਆਪਣੀ ਰੱਖਿਆ ਕਰਨੀ ਹੁੰਦੀ ਹੈ।