ਪੀਸੀਐਮਐਸ ਐਸੋਸੀਏਸ਼ਨ ਪੰਜਾਬ ਨੇ ਕੀਤਾ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ
ਲੁਧਿਆਣਾ: ਪੀਸੀਐਮਐਸ ਐਸੋਸੀਏਸ਼ਨ ਪੰਜਾਬ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਇਸ ਬੰਦ ਨੂੰ ਆਮ ਆਦਮੀ ਕਲੀਨਿਕ ਮੈਡੀਕਲ ਅਫਸਰ ਐਸੋਸੀਏਸ਼ਨ ਪੰਜਾਬ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ, ਜਿਸ ਕਾਰਨ ਆਮ ਆਦਮੀ ਕਲੀਨਿਕ ਵੀ ਬੰਦ ਰਹਿਣਗੇ।ਐਸੋਸੀਏਸ਼ਨ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਇੱਕ ਦਿਨਾ ਬੰਦ ਦਾ ਫੈਸਲਾ ਵੀਰਵਾਰ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਿਹਤ ਸਕੱਤਰ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।