ਪੀ. ਜੀ. ਆਈ. ਦੇ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੀ. ਜੀ. ਆਈ. ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਹੜ੍ਰਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਓ. ਪੀ. ਡੀ. ਤੋਂ ਲੈ ਕੇ ਐਮਰਜੈਂਸੀ ਅਤੇ ਵਾਰਡ ਤੱਕ ਦੀ ਹਾਲਤ ਮਾੜੀ ਹੋ ਗਈ ਹੈ। ਓ. ਪੀ. ਡੀ. ਵਿੱਚ ਜਿਥੇ ਮਰੀਜ਼ਾਂ ਦੇ ਕਾਰਡ ਨਾ ਬਣਨ ਕਾਰਨ ਲੋਕਾਂ ਵਿੱਚ ਰੋਸ ਹੈ ਉੇਥੇ ਦੂਜੇ ਪਾਸੇ ਪੀ. ਜੀ. ਆਈ. ਦੇ ਅੰਦਰ ਹੜਤਾਲ ਦੇ ਚੱਲਦੇ ਸਾਰਾ ਕੰਮ ਠੱਪ ਹੋ ਗਿਆ ਹੈ। ਦੱਸਣਯੋਗ ਹੈ ਕਿ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਾ ਹੋਣ ਕਰਕੇ ਉਨ੍ਹਾਂ ਵੱਲੋਂ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਆਖਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਪੀ. ਜੀ. ਆਈ. ਮੈਨੇਜਮੈਂਟ ਅਤੇ ਸਿਹਤ ਮੰਤਰਾਲਾ ਗਰੀਬ ਕੰਟਰੈਕਟ ਵਰਕਰਾਂ ਦਾ ਮਜ਼ਾਕ ਉਡਾ ਰਹੀ ਹੈ, ਜਿਸ ਕਾਰਨ ਸਾਰੇ ਠੇਕਾ ਕਰਮਚਾਰੀ 8 ਅਗਸਤ ਨੂੰ ਹੜਤਾਲ `ਤੇ ਹਨ। ਜੇਕਰ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਤਾਂ ਮੁਲਾਜ਼ਮ ਜੇਲ੍ਹ ਭਰੋ ਅੰਦੋਲਨ ਤੋਂ ਪਿੱਛੇ ਨਹੀਂ ਹਟਣਗੇ।