ਪੁਲਿਸ ਡੀ. ਏ. ਵੀ. ਪਟਿਆਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਪੰਜਾਬੀ ਕਵਿਤਾ ਰਚਨਾ ਮੁਕਾਬਲੇ ਵਿੱਚ ਤੀਜਾ ਸਥਾਨ
ਪਟਿਆਲਾ : ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵੱਲੋਂ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ਲਈ ਸਮੇਂ- ਸਮੇਂ ਤੇ ਵੱਖ -ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਦੇ ਮੌਕੇ ਦਿੱਤੇ ਜਾਂਦੇ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਕੀਤੇ ਜ਼ਿਲ੍ਹਾ ਪੱਧਰ ਦੇ ਪੰਜਾਬੀ ਕਵਿਤਾ ਰਚਨਾ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ। ਸਕੂਲ ਦੀ 10 ਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੰਜਾਬੀ ਕਵਿਤਾ ਰਚਨਾ ਵਿੱਚ ਤੀਸਰਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੀ । ਇਸ ਮੁਕਾਬਲੇ ਵਿੱਚ ਪੰਜਾਹ ਸਕੂਲਾਂ ਦੇ ਲੱਗਭੱਗ 100 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਸੀ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਮਤੀ ਸੁਖਜੀਤ ਕੌਰ ਜੀ ਨੇ ਜਸਪ੍ਰੀਤ ਕੌਰ ਅਤੇ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਉਪਾਸਨਾ ਕਟਾਰੀਆਂ ਨੂੰ ਵੀ ਉਹਨਾਂ ਦੀ ਰਹਿਨੁਮਾਈ ਦੇ ਲਈ ਵਧਾਈ ਦਿੱਤੀ ਉਹਨਾਂ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਕੇ ਸਫਲਤਾ ਦੀਆਂ ਬੁਲੰਦੀਆਂ ਤੱਕ ਪਹੁੰਚਣ ਦੀ ਪ੍ਰੇਰਨਾ ਦਿੱਤੀ ।