ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਤੀ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਤੇ ਰੂਸ-ਯੂਕਰੇਨ ਜੰਗ ਦਾ ‘ਕੂਟਨੀਤੀ ਤੇ ਸੰਵਾਦ ਜ਼ਰੀਏ ਸ਼ਾਂਤੀਪੂਰਨ ਹੱਲ’ ਕੱਢਣ ਦੀ ਭਾਰਤ ਦੇ ਸਟੈਂਡ ਨੂੰ ਦੁਹਰਾਇਆ। ਦੋਵਾਂ ਆਗੂਆਂ ਨੇ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਵਿੱਖ ਬਾਰੇ ਸਿਖਰ ਵਾਰਤਾ ਤੋਂ ਇਕ ਪਾਸੇ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਨੇ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਆਪਣੀ ਵੈੱਬਸਾਈਟ ’ਤੇ ਇਸ ਮੁਲਾਕਾਤ ਬਾਰੇ ਵੇਰਵੇ ਸਾਂਝੇ ਕੀਤੇ ਹਨ। ਇਸ ਸਾਲ ਜੂਨ ਮਗਰੋਂ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੀਟਿੰਗ ਹੈ।