ਪੰਜਾਬ ਨੂੰ 50 ਸਾਲ ਦੇ ਵਿਆਜ ਮੁਕਤ ਕਰਜ਼ੇ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ : ਸੰਸਦ ਮੈਂਬਰ ਸਾਹਨੀ
ਨਵੀਂ ਦਿੱਲੀ, 10 ਅਗਸਤ : ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ਨੂੰ 50 ਸਾਲ ਦੇ ਵਿਆਜ ਮੁਕਤ ਕਰਜ਼ੇ ਦੀ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੇਂਡੂ ਵਿਕਾਸ ਫੀਸ, ਮਾਰਕੀਟ ਡਵੈਲਪਮੈਂਟ ਫੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਲੰਮੇ ਸਮੇਂ ਤੋਂ ਠੰਡੇ ਬਸਤੇ ਵਿਚ ਪਏ ਬਕਾਏ ਬਾਬਤ ਵੀ ਧਿਆਨ ਵਿਚ ਲਿਆਂਦਾ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਪਹਿਲ ਦੇ ਆਧਾਰ ‘ਤੇ ਇਸ ਨੂੰ ਰੀਲੀਜ਼ ਕਰਨ, ਕਿਉਂਕਿ ਸੂਬੇ ਦੀ ਵਿੱਤੀ ਹਾਲਤ ਬਹੁਤ ਚਿੰਤਾਜਨਕ ਹੈ।ਡਾ. ਸਾਹਨੀ ਨੇ ਪੂੰਜੀ ਨਿਵੇਸ਼ ਲਈ ਕੇਂਦਰ ਵੱਲੋਂ ਰੋਕੀ 1837 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਤੁਰੰਤ ਰੀਲੀਜ਼ ਕਰਨ ਦੀ ਮੰਗ ਕਰਦਿਾਂ ਕਿਹਾ ਕਿ ਪੰਜਾਬ ਨੂੰ ਵਿੱਤੀ ਸੰਕਟ ਤੋਂ ਬਚਾਉਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ।