ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।