ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਕੀਤੀ ਤਿੰਨ ਸੂਚਨਾ ਕਮਿਸ਼ਨਰਜ਼ ਦੀ ਨਿਯੁਕਤੀ
ਚੰਡੀਗੜ : ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।