ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ
ਰਾਜਪੁਰਾ, 6 ਅਗਸਤ () ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਭੂ ਬਾਰਡਰ ਵਿਖੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਨੰਬਰਦਾਰ, ਬਲਾਕ ਪ੍ਰਧਾਨ ਸੰਭੂ ਮਹਿੰਦਰ ਸਿੰਘ, ਬਲਾਕ ਪ੍ਰਧਾਨ ਘਨੋਰ ਬਖਸ਼ੀਸ਼ ਸਿੰਘ, ਬਲਾਕ ਪ੍ਰਧਾਨ ਰਾਜਪੁਰਾ ਗੁਰਦੇਵ ਸਿੰਘ ਜੰਡੋਲੀ, ਬਲਾਕ ਪ੍ਰਧਾਨ ਸਨੋਰ ਕਰਮਜੀਤ ਸਿੰਘ ਕਕਰਾਲਾ, ਮੀਤ ਪ੍ਰਧਾਨ ਰਾਜਪੁਰਾ ਦਲਜੀਤ ਸਿੰਘ ਚਮਾਰੂ, ਪ੍ਰੈਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਵਰਿੰਦਰ ਸਿੰਘ ਚੱਕ, ਬੂਟਾ ਸਿੰਘ, ਟਹਿਲ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਮਨਿੰਦਰ ਸਿੰਘ, ਰੋਸ਼ਨ ਸਿੰਘ ਸਮੇਤ ਹੋਰਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨੀ ਅਤੇ ਮਜਦੂਰਾਂ ਦੇ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਦੋਵਂ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜਦੂਰ ਮੋਰਚਾ ਦੇ ਸੱਦੇ ਉਤੇ 15 ਅਗਸਤ ਨੂੰ ਟਰੈਕਟਰ ਮਾਰਚ ਦੀ ਕਾਲ ਦਿੱਤੀ ਗਈ ਹੈ। ਜਿਸ ਨੂੰ ਸਫਲ ਬਣਾਉਣ ਦੇ ਲਈ ਵੱਡੀ ਗਿੱਣਤੀ ਵਿੱਚ ਟਰੈਕਟਰ ਲੈ ਕੇ ਪਹੁੰਚਣ ਲਈ ਸੱਦਾ ਦਿੱਤਾ ਗਿਆ। ਇਸ ਦਿਨ ਟਰੈਕਟਰ ਮਾਰਚ ਪੂਰੇ ਦੇਸ਼ ਭਰ ਵਿੱਚ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕੱਢਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੋਰਚਾ ਸੰਭੂ, ਖਨੋਰੀ, ਰਤਨਪੁਰਾ ਰਾਜਸਥਾਨ ਵਿੱਚ ਚੱਲ ਰਿਹਾ ਹੈ ਤੇ ਇਨ੍ਹਾਂ ਮੋਰਚਿਆਂ ਦੇ 200 ਦਿਨ੍ਹ ਪੂਰ ਹੋਣ ਉਤੇ ਬਾਰਡਰਾਂ ਉਤੇ ਭਰਵਾ ਇਕੱਠ ਕੀਤਾ ਜਾਵੇਗਾ ਤਾਂ ਜੋ ਸਰਕਾਰ ਨੂੰ ਸੁਨੇਹਾ ਦਿੱਤਾ ਜਾ ਸਕੇ ਕਿ ਕਿਸਾਨ ਉਸੇ ਤਰ੍ਹਾਂ ਪਹਿਲਾਂ ਵਾਗੂ ਆਪਣੇ ਮੋਰਚਿਆਂ ਦੇ ਨਾਲ ਜੁੜੇ ਹੋਏ ਹਨ। ਇਸ ਲਈ ਵੱਡੀ ਗਿੱਣਤੀ ਵਿੱਚ ਮੋਰਚਿਆਂ ਵਿੱਚ ਪਹੁੰਚਣ ਦੇ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਵੱਡੀ ਗਿੱਣਤੀ ਵਿੱਚ ਕਿਸਾਨ ਆਗੂ ਹਾਜਰ ਸਨ।