ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕੀਤੀ ਕੁਸ਼ਤੀ ਨੂੰ ਤੋਬਾ
ਨਵੀਂ ਦਿੱਲੀ : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ ਅਤੇ ਉਸ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਜੋ ਕਾਫੀ ਪਰੇਸ਼ਾਨ ਸੀ ਨੂੰ ਬੁਧਵਾਰ ਨੂੰ ਓਲੰਪਿਕ ਤੋਂ ਜਿ਼ਆਦਾ ਭਾਰ ਹੋਣ ਕਾਰਨ ਫਾਈਨਲ ਮੈਚ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।