ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡਾ. ਡੀ. ਵਾਈ ਚੰਦਰਚੂਹੜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
ਚੰਡੀਗੜ੍ਹ, 10 ਅਗਸਤ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਸੁਪਰੀਮ ਕੋਰਟ ਦੇ ਚੀਫ ਜਸਟਿਸ ਆਫ ਇੰਡੀਆ ਡਾ. ਡੀ.ਵਾਈ. ਚੰਦਰਚੂਹੜ ਪੰਜਾਬ ਦੌਰੇ ਤੇ ਹਨ ਤੇ ਉਨ੍ਹਾਂ ਵਲੋਂ ਪਹਿਲਾਂ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਦੁਪਹਿਰ 4 ਵਜੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ ਜਾਵੇਗਾ। ਦੱਸਣਯੋਗ ਹੈ ਕਿ ਚੀਫ ਜਸਟਿਸ ਹਰਿਮੰਦਰ ਸਾਹਿਬ ਦਰਸ਼ਨਾਂ ਤੋਂ ਬਾਅਦ ਜ਼ਲ੍ਹਿਆਂ ਵਾਲਾ ਬਾਗ ਤੋਂ ਇਲਾਵਾ ਅਟਾਰੀ ਵਾਘਾ ਬਾਰਡਰ ਤੇ ਵੀ ਜਾਣਗੇ।