ਮੁੱਖ ਮੰਤਰੀ ਨਿਤੀਸ਼ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ
ਨਵੀਂ ਦਿੱਲੀ, 6 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਮੁੱਖ ਮੰਤਰੀ ਨਿਤੀਸ਼ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਮੁੱਖ ਮੰਤਰੀ ਦਫਤਰ ਨੂੰ ਧਮਕੀ ਭਰੀ ਮੇਲ ਭੇਜਣ ਵਾਲੇ ਦੋਸ਼ੀ ਦਾ ਨਾਂ ਮੁਹੰਮਦ ਜ਼ਾਹਿਦ ਹੈ ਅਤੇ ਉਸ ਦੀ ਉਮਰ 51 ਸਾਲ ਦੱਸੀ ਗਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਮੂਲ ਰੂਪ ਤੋਂ ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮੁਲਜ਼ਮ ਫਿਲਹਾਲ ਕੋਲਕਾਤਾ, ਪੱਛਮੀ ਬੰਗਾਲ ਵਿੱਚ ਰਹਿੰਦਾ ਹੈ ਅਤੇ ਉੱਥੇ ਪਾਨ ਦੀ ਦੁਕਾਨ ਚਲਾਉਂਦਾ ਹੈ।