ਮੋਗਾ ‘ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ
ਪ੍ਰੇਮਿਕਾ ਦੀ ਮੌਤ; ਪਰਿਵਾਰਕ ਮੈਂਬਰ ਸਨ ਰਿਸ਼ਤੇ ਦੇ ਖਿਲਾਫ਼
ਮੋਗਾ : ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਵਿੱਚ ਪ੍ਰੇਮੀ-ਪ੍ਰੇਮਿਕਾ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਦੋਵੇਂ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਪਿਆਰ ਦੇ ਖਿਲਾਫ ਸਨ। ਦੋਵਾਂ ਨੂੰ ਨਿਹਾਲ ਸਿੰਘ ਵਾਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਪ੍ਰੇਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਸਪਤਾਲ ਪ੍ਰਬੰਧਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਜਾਣਕਾਰੀ ਮੁਤਾਬਕ 21 ਸਾਲਾ ਲੜਕੀ ਦੇ ਉਸੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਅਤੇ ਪਰਿਵਾਰਕ ਮੈਂਬਰ ਇਸ ਦੇ ਖਿਲਾਫ ਸਨ। ਦੋਵਾਂ ਨੇ ਦੁਪਹਿਰ ਵੇਲੇ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਨਿਹਾਲ ਸਿੰਘ ਥਾਣਾ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ। ਸੂਚਨਾ ਮਿਲਦੇ ਹੀ ਕਾਰਵਾਈ ਕੀਤੀ ਜਾਵੇਗੀ।