ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ

ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ

ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ
ਪਟਨਾ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ `ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਖੋਹ ਲਈ ਗਈ। ਪੁਲਸ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਹਾਨਾਬਾਦ ਤੋਂ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਸਕੱਤਰੇਤ ਥਾਣੇ ਅਧੀਨ ਪੈਂਦੇ ਆਰ ਬਲਾਕ ਖੇਤਰ ਵਿੱਚ ਸਵੇਰ ਦੀ ਸੈਰ ਲਈ ਨਿਕਲੀ ਸੀ।ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਘਟਨਾ ਉਦੋਂ ਵਾਪਰੀ ਜਦੋਂ ਉਹ ਆਰ ਬਲਾਕ ਨੇੜੇ ਪੁੱਜੀ। ਦੋ ਅਣਪਛਾਤੇ ਬਦਮਾਸ਼ਾਂ ਨੇ ਪਿੱਛੇ ਤੋਂ ਆ ਕੇ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ… ਘਟਨਾ ਵਿੱਚ ਔਰਤ ਦੇ ਵੀ ਸੱਟਾਂ ਲੱਗੀਆਂ। ਪਟਨਾ ਜ਼ਿਲ੍ਹਾ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਅਪਰਾਧ ਵਿੱਚ ਵਰਤੀ ਗਈ ਗੱਡੀ ਦੀ ਵੀ ਪਛਾਣ ਕਰ ਲਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Leave a Comment

Your email address will not be published. Required fields are marked *

Scroll to Top