ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਰੋਕਣ ਦੇ ਫ਼ੈਸਲੇ ਨਾਲ ਪਵੇਗਾ ਲੱਖਾਂ ਵਿਦੇਸ਼ੀਆਂ `ਤੇ ਵੱਡਾ ਅਸਰ
ਕੈਨੇਡਾ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਹੈ। ਹਾਲਾਂਕਿ ਇਸ ਫੈਸਲੇ ਨੂੰ ਆਉਣ ਵਾਲੀਆਂ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਆਪਣੇ 10 ਸਾਲਾਂ ਦੇ ਕਾਰਜਕਾਲ ਦੇ ਆਖਰੀ ਸਾਲ ਵਿੱਚ, ਉਹਨਾਂ ਨੇ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ । ਜਾਣਕਾਰੀ ਮੁਤਾਬਕ ਇਸ ਨਾਲ ਕੈਨੇਡਾ `ਚ ਅਸਥਾਈ ਨੌਕਰੀਆਂ ਕਰ ਰਹੇ ਲੱਖਾਂ ਵਿਦੇਸ਼ੀਆਂ `ਤੇ ਵੱਡਾ ਅਸਰ ਪਵੇਗਾ। ਇਸ ਦਾ ਸਭ ਤੋਂ ਵੱਧ ਅਸਰ ਇੱਥੇ ਪੜ੍ਹਦੇ ਹੋਏ ਨੌਕਰੀ ਕਰਨ ਵਾਲੇ ਵਿਦਿਆਰਥੀਆਂ `ਤੇ ਪਵੇਗਾ। ਅਜਿਹੇ ਵਿਦਿਆਰਥੀਆਂ ਵਿੱਚ ਸਭ ਤੋਂ ਵੱਡੀ ਗਿਣਤੀ ਭਾਰਤੀ ਹਨ । ਕੈਨੇਡੀਅਨ ਵਰਕਰਾਂ ਅਤੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਦਰਅਸਲ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਟਰੂਡੋ ਨੇ ਲਿਖਿਆ ਕਿ ਅਸੀਂ ਕੈਨੇਡਾ ਵਿੱਚ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ। ਲੇਬਰ ਮਾਰਕੀਟ ਬਦਲ ਗਈ ਹੈ, ਹੁਣ ਸਾਡੇ ਕਾਰੋਬਾਰਾਂ ਲਈ ਕੈਨੇਡੀਅਨ ਵਰਕਰਾਂ ਅਤੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਆ ਗਿਆ ਹੈ।