ਸਪਾ ਦੇ ਸਾਬਕਾ ਬਲਾਕ ਪ੍ਰਧਾਨ ਨਵਾਬ ਸਿੰਘ ਯਾਦਵ ਨੂੰ ਕੀਤਾ ਜਬਰ ਜਿਨਾਹ ਮਾਮਲੇ ਵਿਚ ਗ੍ਰਿਫ਼ਤਾਰ
ਉਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਨਵਾਬ ਸਿੰਘ ਯਾਦਵ (50 ਸਾਲ) ਨੂੰ ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿਚ ਇਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਕੋਤਵਾਲੀ ਥਾਣਾ ਖੇਤਰ ਦੀ ਹੈ। ਇਸ ਘਟਨਾ ਨੇ ਇਕ ਸਿਆਸੀ ਵਿਵਾਦ ਵੀ ਛੇੜ ਦਿੱਤਾ ਹੈ, ਜਿਸ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਹ ਦਾਅਵਾ ਕਰਦਿਆਂ ਸਮਾਜਵਾਦੀ ਪਾਰਟੀ (ਐੱਸਪੀ) ਨੂੰ ਨਿਸ਼ਾਨਾ ਬਣਾਇਆ ਹੈ ਕਿ ਦੋਸ਼ੀ ਇਕ ਵਾਰ ਪਾਰਟੀ ਦੇ ਸੀਨੀਅਰ ਨੇਤਾ ਡਿੰਪਲ ਯਾਦਵ ਦਾ ਨਜ਼ਦੀਕੀ ਸਹਿਯੋਗੀ ਸੀ ਜਦੋਂ ਉਹ ਕਨੌਜ ਤੋਂ ਲੋਕ ਸਭਾ ਦੀ ਸੰਸਦ ਮੈਂਬਰ ਸੀ। ਭਾਜਪਾ ਨੇ ਦੋਸ਼ੀ ਯਾਦਵ ਨੂੰ ਸਮਾਜਵਾਦੀ ਪਾਰਟੀ (ਸਪਾ) ਨੇਤਾ ਅਤੇ ਸਪਾ ਮੁਖੀ ਅਖਿਲੇਸ਼ ਯਾਦਵ ਦਾ ਕਰੀਬੀ ਦੱਸਿਆ ਹੈ।