ਸਿ਼ਮਲਾ ਵਿੱਚ ਹੋਈ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਅਤੇ ਤਸਦੀਕ ਲਾਜ਼ਮੀ ਕਰਾਰ
ਸ਼ਿਮਲਾ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਸਿ਼ਮਲਾ ਦੇ ਗੈਰ ਸੰਗਠਿਤ ਖੇਤਰਾਂ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਅਤੇ ਤਸਦੀਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਪਰਵਾਸੀਆਂ ਦੀ ਗਿਣਤੀ ਵਧਣ ਦੇ ਵਿਰੋਧ ਵਿਚ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਕੀਤਾ ਗਿਆ ਹੈ।ਸਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਕਿਹਾ ਕਿ ਗੈਰ ਸੰਗਠਿਤ ਖੇਤਰ ਵਿਚ ਕੋਈ ਵੀ ਰੁਜ਼ਗਾਰਦਾਤਾ ਕਿਸੇ ਵੀ ਪ੍ਰਵਾਸੀ ਮਜ਼ਦੂਰ ਨੂੰ ਪੁਲਸ ਤਸਦੀਕ ਅਤੇ ਰਜਿਸਟਰੇਸ਼ਨ ਤੋਂ ਬਿਨਾਂ ਨੌਕਰੀ ’ਤੇ ਰੱਖਦਾ ਹੈ ਤਾਂ ਉਸ ਖਿ਼ਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) 2023 ਦੀ ਧਾਰਾ 223 ਤਹਿਤ ਕਾਰਵਾਈ ਕੀਤੀ ਜਾਵੇਗੀ।