ਹਰਿਆਣਾ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ : ਮੁੱਖ ਮੰਤਰੀ
ਹਰਿਆਣਾ : ਹਰਿਆਣਾ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਕਟ ਲਿਆ ਕੇ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਹਰਿਆਣਾ ਕੈਬਨਿਟ ਦੀ ਅਹਿਮ ਬੈਠਕ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰੈੱਸ ਕਾਨਫਰੰਸ ‘ਚ ਜਾਣਕਾਰੀ ਦਿੰਦੇ ਦੱਸੀ।
ਆਊਟਸੋਰਸ ਅਤੇ ਦੇ ਤਹਿਤ ਲੱਗੇ 1 ਲੱਖ 20 ਹਜ਼ਾਰ ਕਰਮਚਾਰੀਆਂ ਨੂੰ ਇਸ ਦਾ ਫਾਇਦਾ ਮਿਲੇਗਾ। ਮੁਲਾਜ਼ਮਾਂ ਨੂੰ ਪੇਅ ਸਕੇਲ ਦੀ ਬੇਸਿਕ ਤਨਖਾਹ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸੂਬੇ ਭਰ ਵਿੱਚ ਠੇਕੇ ‘ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀ ਹੁਣ ਨੌਕਰੀ ਪੱਕੀ ਹੋ ਜਾਵੇਗੀ। ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਇਕ ਲੱਖ 20 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀ ਸੇਵਾਮੁਕਤੀ ਤੱਕ ਨੌਕਰੀ ਸਥਾਈ ਕਰ ਦਿੱਤੀ ਗਈ ਹੈ।