ਹਿਮਾਚਲ ਪ੍ਰਦੇਸ਼ ਸਰਕਾਰ ਕਰਜ਼ਾ ਲੈਂਦੀ ਹੈ ਅਤੇ ਇਸ ਨੂੰ ਸੋਨੀਆ ਗਾਂਧੀ ਨੂੰ ਦੇ ਦਿੰਦੀ ਹੈ ਜਿਸ ਨਾਲ ਸੂਬੇ ਦਾ ਖਜ਼ਾਨਾ ਖਾਲੀ ਹੋ ਗਿਆ ਹੈ : ਕੰਗਨਾ
ਸ਼ਿਮਲਾ : ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਅੱਜ ਦੋਸ਼ ਲਾਇਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਕਰਜ਼ਾ ਲੈਂਦੀ ਹੈ ਅਤੇ ਇਸ ਨੂੰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦੇ ਦਿੰਦੀ ਹੈ ਜਿਸ ਨਾਲ ਸੂਬੇ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਕੰਗਨਾ ਨੇ ਇੱਥੇ ਇੱਕ ਪਿੰਡ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨ ਮਗਰੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਹਰ ਕੋਈ ਜਾਣਦਾ ਹੈ ਕਿ ਭ੍ਰਿਸ਼ਟਾਚਾਰ ਵੱਡੇ ਪੱਧਰ ’ਤੇ ਹੈ ਅਤੇ ਕਾਂਗਰਸ ਦੇ ਸ਼ਾਸਨ ਹੇਠਲੀਆਂ ਸੂਬਾ ਸਰਕਾਰਾਂ ਨੇ ਆਪੋ-ਆਪਣੇ ਰਾਜ ਖੋਖਲੇ ਕਰ ਦਿੱਤੇ ਹਨ।’ ਉਨ੍ਹਾਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ, ‘ਉਹ ਕਰਜ਼ਾ ਲੈਂਦੇ ਹਨ ਅਤੇ ਸੋਨੀਆ ਗਾਂਧੀ ਨੂੰ ਦਿੰਦੇ ਹਨ ਜਿਸ ਨਾਲ ਸੂਬਾ ਖੋਖਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਫਤਾਂ ਤੇ ਕਾਂਗਰਸ ਸਰਕਾਰ ਨੇ ਸੂਬੇ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਮੈਂ ਲੋਕਾਂ ਨੂੰ ਮੌਜੂਦਾ ਸਰਕਾਰ ਨੂੰ ਹਟਾਉਣ ਦੀ ਅਪੀਲ ਕਰਦੀ ਹਾਂ ।