ਹਿਮਾਚਲ ਵਿਧਾਨ ਸਭਾ ਨੇ ਕੀਤਾ ਕੁੜੀਆਂ ਦੇ ਵਿਆਹ ਦੀ ਉਮਰ ਘਟੋ-ਘਟ 21 ਦਾ ਬਿਲ ਪਾਸ
ਸਿ਼ਮਲਾ : ਬਾਲ ਵਿਆਹ ਦੀ ਮਨਾਹੀ (ਹਿਮਾਚਲ ਪ੍ਰਦੇਸ਼ ਸੋਧ) ਬਿੱਲ, 2024 ਨੂੰ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਤਾਂ ਜੋ ਲੜਕੀਆਂ ਦੀ ਵਿਆ਼ਹ ਦੀ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕੀਤੀ ਜਾ ਸਕੇ। ਬਾਲ ਵਿਆਹ ਰੋਕੂ ਕਾਨੂੰਨ, 2006 ਵਿੱਚ ਸੋਧਾਂ ਕਰਨ ਵਾਲਾ ਬਿੱਲ ਵਿਧਾਨ ਸਭਾ ਵਿੱਚ ਪਾਸ ਕਰ ਦਿੱਤਾ ਗਿਆ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀ ਰਾਮ ਸ਼ਾਂਡਿਲ ਨੇ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਅਤੇ ਇਸ ਨੂੰ ਸਦਨ ਵੱਲੋਂ ਆਵਾਜ਼ੀ ਵੋਟ ਰਾਹੀਂ ਪਾਸ ਕਰ ਦਿੱਤਾ ਗਿਆ।