N D P S Act

10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 25 ਜੂਨ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਦੋ ਮਹਿਲਾਵਾਂ ਵਿਰੁੱਧ 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੀਆਂ ਮਹਿਲਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਰਮਜੀਤ ਕੌਰ ਪਤਨੀ ਕ੍ਰਿਸ਼ਨ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਅਤੇਬਿਮਲਾ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹੈ ।

10 ਗ੍ਰਾਮ ਚਿੱਟਾ ਬਰਾਮਦ ਹੋਇਆ

ਪੁਲਸ ਮੁਤਾਬਕ ਐਸ. ਆਈ. ਨਵਦੀਪ ਕੌਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਦੋਦਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਮਹਿਲਾਵਾਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਚਿੱਟਾ (10 grams of white) ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top