Pardeep

15 ਦਿਨ ਪਹਿਲਾਂ ਦੁਬਈ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ

ਤਰਨਤਾਰਨ, 16 ਅਪ੍ਰੈਲ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਵਸਨੀਕ ਇਕ ਨੌਜਵਾਨ ਦੀ ਦੁਬਈ ਵਿਖੇ ਦਿਲ ਦਾ ਦੌਰਾ (Heart attack) ਪੈ ਜਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਤਰਨਤਾਰਨ ਦੇ ਜਿਸ ਨੌਜਵਾਨ ਦੀ ਦੁਬਈ (Dubai) ਵਿਖੇ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ ਦਾ ਨਾਮ ਪ੍ਰਦੀਪ ਸਿੰਘ (Pradeep Singh) ਪੁੱਤਰ ਜਗਦੀਸ਼ ਸਿੰਘ ਹੈ । ਜਾਣਕਾਰੀ ਮੁਤਾਬਕ 15 ਕੁ ਦਿਨ ਪਹਿਲਾਂ ਹੀ ਇਹ ਨੌਜਵਾਨ ਦੁਬਈ ਵਿਖੇ ਮ੍ਰਿਤਕ ਰੋਜ਼ੀ ਰੋਟੀ ਲਈ ਗਿਆ ਸੀ । ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਪਰਿਵਾਰ ਦੇ ਜੀਆਂ ਦਾ ਰੋ-ਰੋ ਬੁਰਾ ਹਾਲ ਹੈ ।

ਸਾਬਕਾ ਪੰਚ ਨੇ ਕੀ ਦੱਸਿਆ

ਉਪਰੋਕਤ ਵਾਪਰੇ ਘਟਨਾਕ੍ਰ੍ਰਮ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪੰਚ ਕਰਮਜੀਤ ਸਿੰਘ ਢੋਲਣ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਸੀ ਤੇ ਘਰ ਦੇ ਹਾਲਾਤ ਸੁਧਾਰਨ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ । ਜਿਥੋਂ ਅਚਾਨਕ ਉਸ ਦੇ ਪਿਤਾ ਜਗਦੀਸ਼ ਸਿੰਘ ਨੂੰ ਕੰਪਨੀ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਉਸ ਦੇ ਦੋ ਭਰਾਵਾਂ ਦੀ ਵੀ ਮੌਤ ਹੋ ਚੁੱਕੀ ਹੈ । ਮ੍ਰਿਤਕ ਆਪਣੇ ਪਿੱਛੇ ਇਕ ਭੈਣ , ਦਾਦਾ-ਦਾਦੀ ਅਤੇ ਮਾਂ-ਬਾਪ ਨੂੰ ਰੋਂਦੇ ਵਿਲਕਦੇ ਛੱਡ ਗਿਆ ।

Leave a Comment

Your email address will not be published. Required fields are marked *

Scroll to Top