Punjab Police

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ 13 ਹਥਿਆਰਾਂ ਸਮੇਤ 218 ਗ੍ਰਿਫ਼ਤਾਰ

ਚੰਡੀਗੜ੍ਹ, 20 ਮਈ 2026 : ਪੰਜਾਬ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) 119ਵੇਂ ਦਿਨ ਵਿਚ ਦਾਖਲ ਹੋ ਚੁੱਕੀ ਹੈ ।

ਕੀ ਕੀ ਕੀਤਾ ਗਿਆ ਮੁਹਿੰਮ ਦੇ 119ਵੇਂ ਦਿਨ

ਪੰਜਾਬ ਪੁਲਿਸ (Punjab Police) ਮੁਤਾਬਕ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 119ਵੇਂ ਦਿਨ, ਪੰਜਾਬ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ 512 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਪੰਜਾਬ ਪੁਲਸ ਨੇ ਦੱਸਿਆ ਕਿ 119ਵੇਂ ਦਿਨ, ਪੁਲਿਸ ਟੀਮਾਂ ਨੇ 13 ਹਥਿਆਰਾਂ ਸਮੇਤ 218 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ ।

ਪੰਜ ਭਗੌੜੇ ਅਪਰਾਧੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 17 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ । ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਪੁਲਸ ਨੇ ਅਪੀਲ ਕੀਤੀ ਹੈ ਕਿ ਲੋਕ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਰਿਪੋਰਟ ਕਰ ਸਕਦੇ ਹਨ, ਇਸਦੇ ਨਾਲ ਹੀ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ।

ਨਸਿ਼ਆਂ ਵਿਰੁੱਧ ਜੰਗ ਮੁਹਿੰਮ 444ਵੇਂ ਦਿਨ ਵਿਚ ਪਹੁੰਚੀ

ਇਸ ਦੌਰਾਨ ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ (War on drugs) ਨੂੰ ਆਪਣੇ 444ਵੇਂ ਦਿਨ ਜਾਰੀ ਰੱਖਿਆ । ਅੱਜ, 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 4.2 ਕਿਲੋਗ੍ਰਾਮ ਹੈਰੋਇਨ, 685 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ, ਅਤੇ 9,470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 444 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 64,756 ਹੋ ਗਈ ਹੈ।

Leave a Comment

Your email address will not be published. Required fields are marked *

Scroll to Top