ਪੁਲਸ ਨਾਲ ਮੁਕਾਬਲੇ `ਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ
ਪੀਲੀਭੀਤ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਪੂਰਨਪੁਰ ਖੇਤਰ ਜੋ ਕਿ ਕੋਤਵਾਲੀ ਇਲਾਕੇ ਵਿਚ ਆਉਂਦਾ ਹੈ ਵਿਖੇ ਇੱਕ ਮੁਕਾਬਲੇ ਵਿੱਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਾਰਵਾਈ ਐਸ. ਟੀ. ਐਫ. ਅਤੇ ਪੰਜਾਬ ਪੁਲਸ ਵਲੋਂ ਤੜਕੇ ਤੜਕੇ ਕੀਤੀ ਗਈ ਹੈ ਅਤੇ ਮਾਰੇ ਗਏ ਸਾਰੇ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਦੱਸੇ ਜਾ ਰਹੇ ਹਨ।ਇਥੇ ਇਹ ਵੀ ਪਤਾ ਲੱਗਿਆ ਹੈ ਕਿ ਮਾਰੇ ਗਏ ਤਿੰਨੇ ਜਣਿਆਂ ਨੇ ਪੰਜਾਬ ਦੇ ਗੁਰਦਾਸਪੁਰ ਜਿ਼ਲੇ `ਚ ਇਕ ਪੁਲਸ ਚੌਕੀ `ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।ਪੁਲਸ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏ. ਕੇ.-47 ਰਾਈਫਲਾਂ, ਦੋ ਗਲੋਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਪੁਲਸ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀ ਗੁਰਦਾਸਪੁਰ ਨਿਵਾਸੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ ਰਵੀ ਅਤੇ ਜਸਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਹਨ।ਮੁਕਾਬਲੇ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਪੂਰਨਪੁਰ ਸੀ. ਐਚ. ਸੀ. ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਸਾਰਿਆਂ ਨੂੰ ਹੀ ਮ੍ਰਿਤਕ ਐਲਾਨ ਦਿੱਤਾ ।