High Court

ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਣਾਇਆ ਫੈਸਲਾ

ਚੰਡੀਗੜ੍ਰ, 22 ਮਈ 2026 : ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਹੋਣ ਜਾ ਰਹੀਆਂ ਨਗਰ ਨਿਗਮ (Municipal Corporation) ਅਤੇ ਨਗਰ ਕੌਂਸਲ ਚੋਣਾਂ (Municipal Council Elections) ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਕੀਤਾ ਹੈ।

ਕੀ ਫ਼ੈਸਲਾ ਕੀਤਾ ਹੈ ਹਾਈਕੋਰਟ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਜੋ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੋ ਇਕ ਅਹਿਮ ਫ਼ੈਸਲਾ ਲਿਆ ਹੈ ਉਹ ਇਹ ਫ਼ੈਸਲਾ ਲਿਆ ਗਿਆ ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਈ. ਵੀ. ਐਮ. ਦੀ ਥਾਂ ‘ਤੇ ਬੈਲਟ ਪੇਪਰ (Ballot paper) ਨਾਲ ਹੀ ਹੋਣਗੀਆਂ । ਦੱਸਣਯੋਗ ਹੈ ਕਿ ਹਾਈ ਕੋਰਟ ਨੇ ਇਹ ਵੀ ਆਖਿਆ ਹੈ ਕਿ ਹੁਣ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ ਤੇ ਕਾਫ਼ੀ ਦੇਰ ਵੀ ਹੋ ਚੁੱਕੀ ਹੈ, ਜਿਸਦੇ ਚਲਦਿਆਂ ਦਖਲ ਦੇਣਾ ਸਹੀ ਨਹੀਂ ਹੈ ।

Leave a Comment

Your email address will not be published. Required fields are marked *

Scroll to Top