ਚੰਡੀਗੜ੍ਹ, 25 ਮਈ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ (Punjab Police) ਵਲੋਂ ਪੰਜਾਬ ਭਰ ਵਿਚ ਛਾਪੇ ਹੀ ਛਾਪੇ ਮਾਰੇ ਗਏ ਹਨ ।
ਕਿੰਨਵੇਂ ਦਿਨ ਵਿਚ ਸ਼ਾਮਲ ਹੋਈ ਮੁਹਿੰਮ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰ ਟੂ ਵਾਰ” ਦੇ 124ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ 529 ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ । ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਲੜਾਈ “ਗੈਂਗਸਟਰ ਟੂ ਵਾਰ”, 20 ਜਨਵਰੀ 2026 ਨੂੰ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੁਆਰਾ ਸ਼ੁਰੂ ਕੀਤੀ ਗਈ ਸੀ । ਸਾਰੇ ਜਿ਼ਲ੍ਹਿਆਂ ਦੀਆਂ ਪੁਲਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.), ਪੰਜਾਬ ਨਾਲ ਤਾਲਮੇਲ ਕਰਕੇ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।
269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਨਾਲ ਕੁੱਲ ਗਿਣਤੀ ਕਿੰਨੀ ਹੋਈ
ਉਨ੍ਹਾਂ ਦੱਸਿਆ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ 269 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 31,699 ਹੋ ਗਈ ਹੈ । ਇਸ ਤੋਂ ਇਲਾਵਾ, 100 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 16 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ।
ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 11 ਪੁਲਸ ਅਧਿਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ । ਲੋਕ ਗੁਮਨਾਮ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਰਿਪੋਰਟ ਕਰ ਸਕਦੇ ਹਨ, ਨਾਲ ਹੀ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਸਾਂਝੀ ਕਰ ਸਕਦੇ ਹਨ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 72 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਆਪਣੀ ਨਸ਼ਾ ਵਿਰੋਧੀ ਮੁਹਿੰਮ ਨਸਿ਼ਆਂ ਵਿਰੁੱਧ ਜੰਗ” (War on drugs) ਨੂੰ ਜਾਰੀ ਰੱਖਦੇ ਹੋਏ ਪੁਲਸ ਟੀਮਾਂ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30.6 ਕਿਲੋਗ੍ਰਾਮ ਹੈਰੋਇਨ, 271 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 4,200 ਰੁਪਏ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 65,417 ਹੋ ਗਈ ਹੈ ।




