ਸਿੰਘ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਸਾਹਿਬ ਦੇ ਪਾਰਕਾਂ ’ਚ ਲਗਾਏ ਬੂਟੇ
ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਾਉਣ ਦੀ ਮੁਹਿੰਮ ’ਚ ਯੋਗਦਾਨ ਪਾਵੇ ਸੰਗਤ : ਮੈਨੇਜਰ ਨਿਸ਼ਾਨ ਸਿੰਘ
ਪਟਿਆਲਾ 6 ਅਗਸਤ () : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਰਕਾਂ ’ਚ ਵਾਤਾਵਰਣ ਦੀ ਪ੍ਰਫੁੱਲਤਾ ਲਈ ਛਾਂ ਦਾਰ ਬੂਟੇ ਲਗਾਏ ਗਏ। ਗੁਰਦੁਆਰਾ ਸਾਹਿਬ ਦੇ ਪਾਰਕਾਂ ਨੂੰ ਵਧੇਰੇ ਹਰਿਆ ਭਰਿਆ ਰੱਖਣ ਲਈ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਂਦਾਰ ਅਤੇ ਫੱਲਦਾਰ ਬੂਟੇ ਲਗਾਏ ਅਤੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਦੇਸ਼ ਜਾਰੀ ਕੀਤੇ ਸਨ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਏ ਜਾਣ ਅਤੇ ਇਸ ਮੁਹਿੰਮ ਵਿਚ ਸਿੱਖ ਸਭਾਵਾਂ, ਸੁਸਾਇਟੀਆਂ ਵੱਲੋਂ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੀ ਵੱਧ ਰਹੀ ਤਪਸ਼ ਦਾ ਪ੍ਰਭਾਵ ਮਨੁੱਖਤਾ ’ਤੇ ਪੈਂਦਾ ਹੈ ਇਸ ਕਰਕੇ ਸਮੇਂ ਅਨੁਸਾਰ ਛਾਂਦਾਰ ਅਤੇ ਫੱਲਦਾਰ ਰੁੱਖਾਂ ਦੀ ਵੱਡੇ ਪੱਧਰ ’ਤੇ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਾਉਣ ਦੀ ਇਸ ਮੁਹਿੰਮ ਵਿਚ ਸੰਗਤ ਵਿਚ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਗਿਆਨੀ ਅਕਾਲੀ ਫੂਲਾ ਸਿੰਘ ਨੇ ਕਿਹਾ ਕਿ ਸਮੇਂ ਅਨੁਸਾਰ ਦਰੱਖਤਾਂ ਦੀ ਵੱਧ ਕਟਾਈ ਹੋਣ ਕਾਰਨ ਸਾਡਾ ਆਲਾ ਦੁਆਲਾ ਪ੍ਰਭਾਵਤ ਹੋ ਰਿਹਾ ਹੈ ਮੀਂਹ ਨਾ ਆਉਣੇ, ਗਰਮੀ ਕਾਰਨ ਦਾ ਤਪਸ਼ ਦਾ ਵੱਧਣਾ ਮਨੁੱਖਤਾ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪਾਰਕਾਂ ਵਿਚ ਅਜਿਹੇ ਛਾਂਦਾਰ ਅਤੇ ਫੱਲਦਾਰ ਬੂਟੇ ਲਗਾਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਤੇ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਛਾਂ ਦੂਰ ਬੂਟੇ ਲਗਾਏ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਪ੍ਰੀਤ ਸਿੰਘ ਕੌਲੀ, ਬਾਬਾ ਹਾਕਮ ਸਿੰਘ ਥੂਹੀ, ਬਾਬਾ ਜੈਮਲ ਸਿੰਘ, ਕਰਨੈਲ ਸਿੰਘ ਵਿਰਕ, ਜਰਨੈਲ ਸਿੰਘ ਮਕਰੌੜ ਸਾਹਿਬ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਆਦਿ ਸਟਾਫ ਮੈਂਬਰ ਆਦਿ ਸ਼ਾਮਲ ਸਨ।