ਫਿਲਮ `ਐਮਰਜੈਂਸੀ` ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਨੂੰ ਮਿਲੀ ਜਾਨੋਂਮਾਰਨ ਦੀ ਧਮਕੀ
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਲਗਾਤਾਰ ਵਿਵਾਦਾਂ ਵਿਚਾਲੇ ਘਿਰਦੇ ਹੋਏ ਨਜ਼ਰ ਆ ਰਹੀ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਅਦਾਕਾਰਾ ਨੂੰ ਧਮਕੀ ਦਿੱਤੀ ਜਾ ਰਹੀ ਹੈ। ਇਹ ਧਮਕੀ ਉਸ ਨੂੰ ਫਿਲਮ `ਐਮਰਜੈਂਸੀ` ਨੂੰ ਲੈ ਕੇ ਮਿਲੀ ਹੈ। ਅਦਾਕਾਰਾ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਧਮਕੀ ਦਿੱਤੀ ਗਈ ਹੈ। ਇਸ ਵੀਡੀਓ ਸੰਦੇਸ਼ ਵਿੱਚ ਸਿੱਖਾਂ ਦਾ ਇੱਕ ਸਮੂਹ ਬੈਠਾ ਦਿਖਾਈ ਦੇ ਰਿਹਾ ਹੈ ਅਤੇ ਅਦਾਕਾਰਾ ਨੂੰ ਚੱਪਲਾਂ ਨਾਲ ਮਾਰਨ ਦੀ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਕੰਗਨਾ ਨੂੰ ਧਮਕੀ ਦੇਣ ਵਾਲਾ ਇਹ ਵੀਡੀਓ ਸੋਸ਼ਲ ਮੀਡੀਆ `ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ `ਤੇ ਹੁਣ ਅਦਾਕਾਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।