ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਕਰਨਗੇ ਇਕ-ਦੋ ਦਿਨਾਂ ’ਚ ਮੁੱਖ ਮੰਤਰੀ ਨਿਵਾਸ ਨੂੰ ਖਾਲੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਵਲ ਲਾਈਨਜ਼ ਵਿੱਚ ਪੈਂਦੇ ‘ਫਲੈਗਸਟਾਫ ਰੋਡ’ ਉੱਤੇ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਨਿਵਾਸ ਅਗਲੇ ਇਕ-ਦੋ ਦਿਨਾਂ ਵਿੱਚ ਖਾਲੀ ਕਰ ਦੇਣਗੇ ਕਿਉਂਕਿ ਉਨ੍ਹਾਂ ਵਾਸਤੇ ਨਵੀਂ ਦਿੱਲੀ ਦੇ ਲੁਟੀਅਨਜ਼ ਇਲਾਕੇ ਵਿੱਚ ਰਿਹਾਇਸ਼ ਤੈਅ ਹੋ ਗਈ ਹੈ ਜਿੱਥੇ ਉਹ ਆਪਣੇ ਪਰਿਵਾਰ ਦੇ ਨਾਲ ਰਹਿਣ ਲਈ ਆਉਣਗੇ। ਇਹ ਜਾਣਕਾਰੀ ਅੱਜ ਆਮ ਆਦਮੀ ਪਾਰਟੀ ਨੇ ਦਿੱਤੀ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਆਪਣੇ ਪਰਿਵਾਰ ਦੇ ਨਾਲ ਮੰਡੀ ਹਾਊਸ ਦੇ ਕੋਲ ਫਿਰੋਜ਼ ਸ਼ਾਹ ਰੋਡ ’ਤੇ ‘ਆਪ’ ਦੇ ਰਾਜ ਸਭਾ ਮੈਂਬਰਾਂ ਨੂੰ ਅਲਾਟ ਦੋ ਸਰਕਾਰੀ ਬੰਗਲਿਆਂ ਵਿੱਚੋਂ ਇਕ ’ਚ ਰਹਿਣ ਲਈ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਬੰਗਲੇ ਰਵੀਸ਼ੰਕਰ ਸ਼ੁਕਲਾ ਲੇਨ ਸਥਿਤ ‘ਆਪ’ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੂਰ ਹਨ।