ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤੀ ਪੰਜਾਬ `ਚ ਵੱਖ ਵੱਖ ਥਾਵਾਂ `ਤੇ ਰੇਡ
ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ) ਨੇ ਪੰਜਾਬ ਵਿਚ ਤੜਕਸਾਰ ਸ੍ਰੀ ਮੁਕਤਸਰ ਸਾਹਿਬ, ਬਠਿੰਡ ਤੇ ਮਾਨਸਾ `ਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਨਸ਼ੇ ਦੇ ਮਾਮਲੇ ਵਿਚ ਹੋਈ ਹੈ। ਮੁਢਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨਾਮ ਦੇ ਵਿਅਕਤੀ ਦੇ ਘਰ ਐਨ. ਆਈ. ਏ. ਵੱਲੋਂ ਛਾਪਾ ਮਾਰਿਆ ਗਿਆ ਹੈ। ਅਮਨਦੀਪ ਇਸ ਵੇਲੇ ਨਾਭਾ ਜੇਲ੍ਹ ਵਿਚ ਬੰਦ ਹੈ ਤੇ ਉਸ ਖਿ਼ਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਹੈ ।