ਮੁਲਕ ’ਚ ਤੇਜ਼ ਰਫ਼ਤਾਰੀ ਨਹੀਂ ਸਗੋਂ ਲੇਨ ਅਨੁਸ਼ਾਸਨਹੀਣਤਾ ਸਭ ਤੋਂ ਵੱਡੀ ਸਮੱਸਿਆ ਹੈ : ਨਿਤੀਨ ਗਡਕਰੀ
ਨਵੀਂ ਦਿੱਲੀ : ਸੜਕ ਆਵਾਜਾਈ ਅਤੇ ਸ਼ਾਹਰਾਹਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੜਕ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਲੇਨ ਅਨੁਸ਼ਾਸਨਹੀਣਤਾ ਹੈ। ਗਡਕਰੀ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਮੁੰਬਈ ’ਚ ਉਨ੍ਹਾਂ ਦੀ ਕਾਰ ਦਾ ਦੋ ਵਾਰ ਚਲਾਨ ਹੋਇਆ ਹੈ । ਉਨ੍ਹਾਂ ਕਿਹਾ ਕਿ ਮੁਲਕ ’ਚ ਤੇਜ਼ ਰਫ਼ਤਾਰੀ ਨਹੀਂ ਸਗੋਂ ਲੇਨ ਅਨੁਸ਼ਾਸਨਹੀਣਤਾ ਸਭ ਤੋਂ ਵੱਡੀ ਸਮੱਸਿਆ ਹੈ। ਲੋਕ ਸਭਾ ’ਚ ਪ੍ਰਸ਼ਨਕਾਲ ਦੌਰਾਨ ਗਡਕਰੀ ਨੇ ਕਿਹਾ ਕਿ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਟਰੈਫਿਕ ਅਨੁਸ਼ਾਸਨ ਬਾਰੇ ਸਿੱਖਿਅਤ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਟਰੈਫਿਕ ਕਾਨੂੰਨਾਂ ਦੀ ਉਲੰਘਣਾ ਰੋਕਣ ਲਈ ਸੜਕਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੜਕ ਹਾਦਸੇ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸਦਨ ਦੇ ਮੈਂਬਰਾਂ ਦਾ ਵੀ ਫਰਜ਼ ਬਣਦਾ ਹੈ ।