ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ

ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ

ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ
ਕਾਂਗਰਸ ਨੂੰ ਝਟਕਾ – ਮਹਿਲਾ ਵਿੰਗ ਦੀ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਆਪਣੇ ਪਟਿਆਲਾ ਵਿੱਚੋ ਚੋਣ ਦੌਰੇ ਦੌਰਾਨ ਜਿਲਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰ -34 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਿੰਦਰ ਮਹਿਤਾ ਦੇ ਚੋਣ ਦਫਤਰ ਵਿਚ ਪਟਿਆਲਾ ਸ਼ਹਿਰੀ ਦੇ ਕਾਂਗਰਸ ਦੀ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਸ਼੍ਰੀ ਮਤੀ ਮੀਨੂੰ ਅਰੋੜਾ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਇਸ ਮੌਕੇ ਤੇ ਮੀਨੂੰ ਅਰੋੜਾ ਨੇ ਕਿਹਾ ਕਿ ਉਹ ਕਾਂਗਰਸ ਵਿਚ ਫੈਲੇ ਭਰਿਸਟਾਚਾਰ,ਅਤੇ ਲੋਕ ਪ੍ਰਤੀ ਮਾੜੀਆ ਨੀਤੀਆਂ ਕਾਰਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਸੋਚ ਅਤੇ ਉਹਨਾਂ ਵੱਲੋ ਕੀਤੇ ਜਾ ਰਹੇ ਕੰਮਾਂ ਇਮਾਨਦਾਰ ਪ੍ਰਸ਼ਾਸਨ ਅਤੇ ਭਰਿਸਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਨੇ ਕਿਹਾ ਕਿ ਸ਼੍ਰੀ ਮਤੀ ਮੀਨੂੰ ਅਰੋੜਾ ਦਾ ਆਮ ਆਦਮੀ ਪਾਰਟੀ ਦਾ ਮੈਂਬਰ ਬਣਨ ਤੇ ਸਵਾਗਤ ਕਰਦੇ ਹਨ ਉਹਨਾਂ ਨੇ ਭਰੋਸਾ ਦਿਵਾਇਆਂ ਕਿ ਮੀਨੂੰ ਅਰੋੜਾ ਨੂੰ ਸਮਾਂ ਆਉਣ ਤੇ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਚੋਣਾਂ ਵਿਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਤੇ ਪਾਰਟੀ ਵੱਲੋ ਪਟਿਆਲਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਆਮ ਲੋਕਾਂ ਦੇ ਬਣਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਸ਼ਹਿਰ ਦੀਆਂ ਟੁਟੀਆਂ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ ਸੀਵਰੇਜ ਅਤੇ ਪਾਣੀ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ ਸ਼੍ਰੀ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਸਰਕਾਰ ਦਾ ਹਿਸੇਦਾਰ ਹੈ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਉਹਨਾਂ ਨੇ ਵਰਕਰਾਂ ਵਿਚ ਉਤਸ਼ਾਹ ਭਰਦਿਆਂ ਆਉਣ ਵਾਲੀ 21 ਤਾਰੀਖ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਪੀਲ ਕੀਤੀ ਸ਼੍ਰੀ ਤੇਜਿੰਦਰ ਮਹਿਤਾ ਜੀ ਨੇ ਭਰੋਸਾ ਦਿਵਾਇਆਂ ਕਿ ਵਾਰਡ ਨੰ 34 ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣਗੇ l ਵਾਰਡ ਨੰ 34 ਦੇ ਉਮੀਦਵਾਰ ਸ਼੍ਰੀ ਤੇਜਿੰਦਰ ਮਹਿਤਾ ਜੀ ਨੇ ਉਹਨਾਂ ਦੇ ਚੋਣ ਦਫਤਰ ਪਹੁੰਚਣ ਤੇ ਸ਼੍ਰੀ ਅਮਨ ਅਰੋੜਾ ਜੀ ,ਪਟਿਆਲਾ ਦੇ ਪ੍ਰਭਾਰੀ ਅਤੇ ਕੈਬਿਨੇਟ ਮੰਤਰੀ ਵਰਿੰਦਰ ਗੋਇਲ ਅਤੇ ਸੈਰੀ ਕਲਸੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਪਹੁੰਚਣ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਜੀਤ ਪਾਲ ਸਿੰਘ ਕੋਹਲੀ ਐਮ ਐਲ ਏ ਨੇ ਉਹਨਾਂ ਨੂੰ ਜੀ ਆਇਆ ਆਖਦਿਆਂ ਪਟਿਆਲਾ ਸ਼ਹਿਰ ਦੀਆਂ ਸਾਰੀਆਂ ਸੀਟਾਂ ਭਾਰੀ ਬਹੁਮਤ ਨਾਲ ਜਿੱਤਣ ਦਾ ਵਿਸ਼ਵਾਸ ਦਿਵਾਇਆ l

Leave a Comment

Your email address will not be published. Required fields are marked *

Scroll to Top